Wednesday, January 21, 2009

ਬਹੁਤ ਯਾਦ ਆਉਂਦੀ ਏ ਯਾਰ ਦੀ ਗੱਲ,
ਜਦ ਕਦੇ ਛਿੜਦੀ ਏ ਪਿਆਰ ਦੀ ਗੱਲ.

ਖੂਬਸੂਰਤ ਫੁੱਲਾਂ ਦਾ ਚੇਤਾ ਆ ਜਾਂਦੈ,
ਕਰਦਾ ਏ ਜਦ ਕੋਈ ਬਹਾਰ ਦੀ ਗੱਲ.

ਝਾਂਜਰ, ਝੁਮਕੇ, ਲਾਲੀ ਤੇ ਕੱਜਲ,
ਸਭ ਮਿਲਕੇ ਰਚਦੇ ਸਿੰਗਾਰ ਦੀ ਗੱਲ.

ਅੱਖਾਂ ਚ ਸ਼ਰਮ ਸੀ, ਬੁੱਲਾਂ ਤੇ ਕੰਪਨ,
ਹਾਏ ! ਓਹ ਤੇਰੇ ਇਜਹਾਰ ਦੀ ਗੱਲ.

ਹਰ ਤਰਫ ਅੱਗਾਂ ਨੇ, ਮੌਤ ਹੈ, ਚੀਕਾਂ ਨੇ,
ਕੋਈ ਸੁਣਦੀ ਨ੍ਹੀ ਅਮਨ ਪਿਆਰ ਦੀ ਗੱਲ.

"ਚੰਨੀ" ਨੂੰ ਜਿਉਂਦਾ ਸਾੜਨ ਵਾਲੇ,
ਜਾਨਣ ਕੀ ਅੰਤਿਮ ਸੰਸਕਾਰ ਦੀ ਗੱਲ.

ਗਲੋਂ ਲਾਓ ਏ ਕੌਮਾਂ,ਮਜਹਬਾਂ ਦੇ ਚੱਕਰ,
ਆਓ ਕਰੀਏ ਮੁਹੱਬਤ ਪਿਆਰ ਦੀ ਗੱਲ...

www.jashanriar.blogspot.com

No comments:

Post a Comment