Thursday, January 22, 2009

ਅੱਜ ਆਖਾਂ ਵਾਰਿਸ ਸ਼ਾਹ ਨੂੰ ਕਿਤੋਂ ਕਬੱਰਾਂ ਵਿਚੋਂ ਬੋਲ,

ਤੇ ਅੱਜ ਕਿਤਾਬੇ-ਇਸ਼ਕ ਦਾ ਕੋਈ ਅਗਲਾ ਵਰਕਾ ਫੋਲ,

ਇਕ ਰੋਈ ਸੀ ਧੀ ਪੰਜਾਬ ਦੀ ਤੂੰ ਲਿਖ ਲਿਖ ਮਾਰੇ ਵੈਨ,

ਅੱਜ ਲੱਖਾਂ ਧੀਆਂ ਰੋਂਦੀਆਂ ਤੈਨੂੰ ਵਾਰਿਸ ਸ਼ਾਹ ਨੂੰ ਕਹਿਨ,

ਉਠ ਦਰਮਾਨਦਾਂ ਦਿਆਂ ਦਰਦਿਆ ਉਠ ਤੱਕ ਅਪਣਾ ਪੰਜਾਬ,

ਅੱਜ ਬੇਲੇ ਲਾਸ਼ਾਂ ਵਿਸ਼ੀਆਂ ਤੇ ਲਹੂ ਦੀ ਭਰੀ ਚਨਾਬ,

ਕਿਸੇ ਨੇ ਪੰਜਾਂ ਪਾਣੀਆਂ ਵਿੱਚ ਦਿੱਤਾ ਜ਼ਹਿਰ ਰੱਲਾ,

ਤੇ ਉਹਨਾ ਪਾਣੀਆਂ ਧਰਤ ਨੂੰ ਦਿੱਤਾ ਪਾਣੀ ਲਾ,

ਜਿਥੇ ਵਜਦੀ ਫੂਕ ਪਿਆਰ ਦੀ ਵੇ ਉਹ ਵੰਝਲੀ ਗਈ ਗੁਆਚ,

ਰਾਂਝੇ ਦੇ ਸੱਬ ਵੀਰ ਅੱਜ ਭੁਲ ਗਏ ਉਸਦੀ ਜਾਚ,

ਧਰਤੀ ਤੇ ਲਹੂ ਵਸੀਆ, ਕੱਬਰਾਂ ਪਈਆਂ ਚੋਣ,

"ਚੰਨੀ" ਦਿਆਂ ਸ਼ਹਿਜਾਦਿਆਂ ਅੱਜ ਵਿੱਚ ਮਜ਼ਾਰਾਂ ਰੌਣ,

ਅੱਜ ਸੱਬ 'ਕੈਦੋਂ' ਬਣ ਗਏ, ਹੁਸਨ ਇਸ਼ਕ ਦੇ ਚੋਰ,

ਅੱਜ ਕਿਥੋਂ ਲਿਆਈਏ ਲੱਭ ਕੇ ਵਾਰਿਸ ਸ਼ਾਹ ਇਕ ਹੋਰ,

ਅੱਜ ਆਖਾਂ ਵਾਰਿਸ ਸ਼ਾਹ ਨੂੰ ਕਿਤੋਂ ਕਬੱਰਾਂ ਵਿਚੋਂ ਬੋਲ,

ਤੇ ਅੱਜ ਕਿਤਾਬੇ-ਇਸ਼ਕ ਦਾ ਕੋਈ ਅਗਲਾ ਵਰਕਾ ਫੋਲ...


ਹਾਂ ਮਾਲਕ ਉੱਜੜੇ ਰਾਹਾਂ ਦੇ,ਆਬਾਦ ਕਰਨ ਦੀ ਲੋੜ ਨਹੀਂ

ਕੈਦੀ ਹਾਂ ਗਮ ਦੇ ਪਿੰਜਰੇ ਦੇ,ਆਜ਼ਾਦ ਕਰਨ ਦੀ ਲੋੜ ਨਹੀਂ

ਨਹੀਂ ਹੁੰਦਾ ਅਸਰ ਦੁਆਵਾਂ ਦਾ,ਫਰਿਆਦ ਕਰਨ ਦੀ ਲੋੜ ਨਹੀਂ

ਅਸੀਂ ਅੱਤ ਹਾਂ ਹੋਈ ਤਬਾਹੀ ਦੇ,ਬਰਬਾਦ ਕਰਨ ਦੀ ਲੋੜ ਨਹੀਂ

ਕੰਮ ਕਿਸੇ ਦੇ ਆਉਣੇ ਵਾਲੇ ਨਹੀਂ,ਕਿਤੇ ਪੂਰੀ ਪਾਉਣੇ ਵਾਲੇ ਨਹੀਂ

ਬਸ ਭੁੱਲੇ-ਵਿਸਰੇ ਚੰਗੇ ਆਂ ਸਾਨੂੰ ਯਾਦ ਕਰਨ ਦੀ ਲੋੜ ਨਹੀਂ

ਪਤਾ ਨਹੀਂ ਇਹ ਮਨ ਕੀ ਸਾਥੋਂ ਕਰਵਾਉਣਾ ਚਾਹੁੰਦਾ ਹੈ

ਕਿਉਂ ਇਹ ਹਰ ਇਕ ਸੋਹਣੀ ਚੀਜ਼ ਨੂੰ ਅਪਨਾਉਣਾ ਚਾਹੁੰਦਾ ਹੈ

ਹੈ ਭਾਵੇਂ ਸਭ ਕੁਝ ਕੋਲ ਇਸਦੇ

ਪਰ ਅਜੇ ਵੀ ਪਤਾ ਨਹੀਂ ਕੀ ਪਾਉਣਾ ਚਾਹੁੰਦਾ ਹੈ

ਅਸੀਂ ਰਹਿਣਾ ਚਾਹੁੰਦੇ ਹਾਂ ਆਜ਼ਾਦ

ਪਰ ਲਗਦਾ ਇਹ ਚੰਦਰਾ ਸਾਨੂੰ ਗੁਲਾਮ ਬਣਾਉਣਾ ਚਾਹੁੰਦਾ ਹੈ

ਓਹਦੇ ਵਿਛੋੜੇ ਨੇ ਲਾਈ ਪੀੜ ਐਸੀ,

ਜਿਹੜੀ ਅਰਸੇ ਬਾਅਦ ਵੀ ਮੁਕਦੀ ਨਹੀਂ,

ਓਹਨੂੰ ਰੋਕਿਆ ਪਰ ਓਹ ਨਹੀਂ ਰੁਕੀ,

ਜਿਵੇਂ ਮੁੱਠੀ ਵਿੱਚ ਰੇਤ ਕੱਦੇ ਰੁਕਦੀ ਨਹੀਂ,

ਓਹਦੇ ਦਿਲ ਦਿਆਂ ਰੱਬ ਕਰੇ ਪੂਰੀਆਂ ਹੌਣ,

ਸਾਨੂੰ ਪਰਵਾਹ ਅਪਣੇ ਕਿਸੇ ਸੁੱਖ ਦੀ ਨਹੀਂ,

ਓਹਦੇ ਬਿਨਾ ਹੋ ਗਏ ਜਿੰਦਾ ਲਾਸ਼ ਵਰਗੇ,

ਤੇ ਲਾਸ਼ ਦੀ ਕੱਦੇ ਕੋਈ ਰਗ ਦੁੱਖਦੀ ਨਹੀਂ..

ਉਸ ਪਿਆਰ ਦੀ ਮੈੰਨੂ ਚਾਹ ਨਹੀਂ,

ਮੁੱੜ ਕੇ ਜਿੱਸ ਨੇ ਮੁੱਕ ਜਾਨਾ,

ਉਸ ਯਾਰ ਦੀ ਮੈੰਨੂ ਤਾੰਘ ਨਹੀਂ,

ਅੱਧ-ਵੱਟੇ ਜਿੱਸ ਨੇ ਰੁੱਕ ਜਾਨਾ,

ਚਾਹੁੰਦਾ ਹਾਂ ਅਜਿਹਾ ਹਮਸਫ਼ਰ,

ਮੰਜ਼ਲ ਤੱਕ ਸਾਥ ਨਿਭਾਏ ਜਿਹੜਾ,

ਸਾਡੇ ਪਿਆਰ ਦਿਆਂ ਲੋਗ ਮਿਸਾਲਾਂ ਦੇਣ,

ਐਸਾ ਪਿਆਰ ਮੇਰੇ ਨਾਲ ਪਾਏ ਜਿਹੜਾ.



ਇਹ ਖਬਰ ਕਿਸ ਨੂੰ ਸੀ ਏਦਾ ਦਿਲ ਵਟਾਏ ਜਾਣਗੇ,

ਫਾਸਲੇ ਸਦੀਆ ਦੇ ਘੜੀਆਂ ਵਿਚ ਮਿਟਾਏ ਜ਼ਾਣਗੇ ।

ਪਲ ਤੁਹਾਡੇ ਨਾਲ ਬੀਤੇ ਨਾ ਭੁਲਾਏ ਜਾਣਗੇ ,

ਸੁਪਨਿਆ ਦੇ ਮਹਿਲ ਇਹ ਸਾਥੋ ਨਾ ਢਾਹੇ ਜਾਣਗੇ ।

ਨੈਣ ਉਸਦੇ ਕਿਹ ਗ਼ਏ ਜੋ ਮੂਕ ਭਾਸ਼ਾ ਵਿਚ ਸ਼੍ਦੇਸ਼,

ਮੂਕ ਇਸ ਸ਼੍ਦੇਸ਼ ਦੇ ਨਗਮੇ ਬਣਾਏ ਜਾਣਗੇ ।

ਜਦ ੳਦਾਸੀ ਦੇ ਹਨੇਰੇ ਵਧਣ ਲੱਗਣਗੇ ਕਦੀ,

'ਚੰਨੀ' ਤੇਰੇ ਹਾਸਿਆਂ ਦੇ ਤਦ ਜਗਾਏ ਜਾਣਗੇ ।

ਯਾਦ ਆਵੇਗੀ ਤੁਹਾਡੀ ਦੂਰ ਹੋਵੋਗੇ ਤੁਸੀ,

ਹੌਕਿਆਂ ਦੇ ਸਾਜ ਤੇ ਫਿਰ ਗੀਤ ਗ਼ਾਏ ਜਾਣਗੇ ।

ਦੀਦ ਤੇਰੀ ਦੀ ਤੇ੍ਹ ਜਦ ਅਖੀਆਂ ਨੇ ਨਾਂ ਸਹੀ,

ਸਾਥੀਆ ਫਿਰ ਹੰਝੂਆਂ ਦੇ ਮੀਹ ਵਰਾਏ ਜਾਣਗੇ ।


ਜੇ ਪਰਖਣਾ ਕਿਸੇ ਨੂੰ ਦਿਲ ਤੋਂ ਪਰਖੋ ,

ਸ਼ਕਲ ਸੂਰਤ ਤੋਂ ਪਰਖਣਾ ਵੀ ਕੀ ਪਰਖਣ .

ਦੁੱਖ ਹੁੰਦਾ ਬੜਾ ਸੱਜਣਾ ਦੇ ਵਿਛੋੜੇ ਦਾ ,

ਸੱਟ ਲੱਗੀ ਤੇ ਤੜਫ਼ਣਾ ਵੀ ਕੀ ਤੜਫ਼ਣਾ .

ਟੁਕੜੇ ਦਿਲ ਦੇ ਲੱਖਾਂ ਜਦ ਹੋ ਜਾਣ ,

ਫ਼ੇਰ ਇਕੱਲਾ ਧੜਕਣ ਦਾ ਧੜਕਣਾਂ ਵੀ ਕੀ ਧੜਕਣਾਂ .

ਨੀਂਦ ਉੱਡ ਜਾਂਦੀ ਓਹਦੀ ਯਾਦ ਚ ਖੰਬ ਲਾਕੇ ,

ਅੱਖਾਂ ਚ ਸੁਪਨਿਆ ਦਾ ਰੜਕਣਾ ਵੀ ਕੀ ਰੜਕਣਾ .

ਜਦ ਨਿਕਲ ਜਾਂਦੀ ਜਾਨ ਓਹਦੀ ਯਾਦ ਚ ,

ਫ਼ੇਰ ਉਸਦਾ ਵਾਪਸ ਪਰਤਣਾ ਵੀ ਕੀ ਪਰਤਣਾ...


ਰੱਬ ਕਰੇ ਮੰਨਜ਼ੂਰ ਇੱਕੋ ਗੱਲ ਅਸੀਂ ਚਾਹੀਏ,

ਤੂੰ ਅੱਖਾਂ ਸਾਵੇ ਹੋਵੇਂ ਜਦੋਂ ਦੁਨੀਆਂ ਤੋ ਜਾਈ ਏ..


ਇਸ ਸ਼ਰਤ ਤੇ ਪੁੱਗੇ ਸਾਨੂੰ ਪੋਟਾ ਪੋਟਾ ਹੋਣਾ,


ਤੂੰ ਗਿਣੇ ਪੋਟਿਆਂ ਤੇ ਅਸੀਂ ਗਿਣਤੀ ਚ ਆਈ ਏ..


ਤੇਰੇ ਕੋਲ ਬਿਹ ਕੇ ਸਾਨੂੰ ਮਹਿਸੂਸ ਹੁੰਦਾ ਕੀ,


ਸਾਥੋਂ ਹੁੰਦਾ ਨਹੀ ਬਿਆਨ ਕਿੰਨੇਂ ਗੀਤ ਲਿੱਖੀ ਜਾਈ ਏ..


ਨਿਗਾਹ ਤੇਰੇ ਵੱਲ ਜਾਵੇ ਤਾ ਗੁਣ ਦਿਸਦੇ ਨੇ ਲੱਖਾਂ,


ਐਬ ਦਿਸਦੇ ਕਰੋੜਾਂ ਜਦੋ ਸ਼ੀਸ਼ੇ ਸਾਵੇ ਜਾਈ ਏ..


ਕਿੰਨੇਂ ਚੰਨੀ ਦੇ ਗੁਨਾਹ ਬਖਸ਼ਾਉਣ ਵਾਲੇ ਰਹਿੰਦੇ,


ਦੇ ਦੇ ਆਗਿਆ ਕੇ ਮਾਫੀਆਂ ਮੰਗਣ ਕਦੋ ਆਈ ਏ.



ਉਤਲੀ ਹਵਾ 'ਚੋ ਮੁੜ ਪਿਆ ਧਰਤੀ ਤੇ ਆ ਰਿਹਾ,

ਔਕਾਤ ਦੇ ਵਿੱਚ ਰਹਿਣ ਦੀ ਆਦਤ ਮੈ ਪਾ ਰਿਹਾ,

ਓਏ ਚੰਗਾ ਹੋਇਆ ਮੇਰੇ ਬਿਨਾ ਉਹਨਾ ਦਾ ਸਰ ਗਿਆ,

ਮੈ ਉਹਦੀ ਯਾਦ ਤੋ ਪੱਲਾ ਛੁਡਾ ਰਿਹਾ,

ਮਿੱਠੀਆ ਗੱਲਾਂ ਵਿੱਚ ਆਉਣ ਦੀ ਆਦਤ ਹੈ ਚਿਰਾਂ ਦੀ,

ਰੱਜਿਆ ਨਹੀ ਹਾਲੇ ਵੀ ਧੋਖੇ ਹੀ ਮੈ ਖਾ ਰਿਹਾ,

ਮੈ ਕਿੰਨੇ ਜੋਗਾ ਪੁਹੰਚ ਕਿੰਨੀ ਸੋਚ ਦਾ ਕਿਓ ਨਹੀ,

ਲੇਖਾ ਵਿੱਚ ਜੋ ਲਿਖਿਆ ਨਹੀ ਮੈ ਕਾਤੋ ਚਾਹ ਰਿਹਾ



www.jashanriar.blogspot.com

my cell no.. 9988710009

No comments:

Post a Comment