Tuesday, January 27, 2009


ਮੇਰੀ ਗੱਲ ਦਾ ਹੁੰਗਾਰਾ ਉਸ ਤੋਂ ਭਰਿਆ ਨਾਂ ਗਿਆ..
ਚੁੱਪ ਰਹੀ ਜਮਾਨੇ ਨਾਲ ਲੜਿਆ ਨਾਂ ਗਿਆ...
ਕਿਵੇਂ ਕਰਦੀ ਉਹ ਪਿਆਰ ਵਾਲੀ ਗੱਲ ??..
ਇਸ਼ਕ-ਸਮੁੰਦਰ ਉਸ ਤੋਂ ਤਰਿਆ ਨਾਂ ਗਿਆ....
ਉਸਦੇ ਨਾਮ ਦਾ ਘਰ ਮੈਂ ਆਪਣੇ ਦਿਲ ਚ' ਬਣਾਇਆ..
ਸ਼ਾਇਦ ਰਾਸਤੇ ਤੰਗ ਸੀ ਉਸ ਤੋਂ ਵੜਿਆ ਨਾਂ ਗਿਆ....
ਇਸ ਦੁਨੀਆਂ ਤੋਂ ਚੋਰੀ ਉਸਨੇ ਬਹੁਤ ਸਾਥ ਦਿੱਤਾ..
ਪਰ ਜਮਾਨੇ ਸਾਹਮਣੇ ਹਥ੍ਥ ਮੇਰਾ ਫੜਿਆ ਨਾਂ ਗਿਆ....
ਮੈਂ ਦੇਣਾ ਚਾਹੰਦਾ ਸੀ ਉਸਨੂੰ ਪਿਆਰ ਵਾਲਾ ਚੁਬਾਰਾ..
ਪਰ ਪੌੜੀ ਪਿਆਰ ਵਾਲੀ ਸ਼ਾਇਦ ਉਸ ਤੋਂ ਚੜਿਆ ਨਾਂ ਗਿਆ....
ਕਿਤੇ ਹੰਝੂ ਨਾਂ ਆ ਜਾਣ ਉਸਦੇ ਸੋਹਣੇ ਨੈਣਾਂ ਚ'..
ਇਸੇ ਲਈ ਮੇਰੇਤੋਂ ਮਰਿਆ ਨਾਂ ਗਿਆ..


V2U

No comments:

Post a Comment